ਪੰਜਾਬ ਬੋਰਡ ਨੇ ਐਲਾਨਿਆ 12ਵੀਂ ਦਾ ਨਤੀਜਾ
5/11/2019,ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ਼ਨੀਵਾਰ ਨੂੰ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਬੋਰਡ ਦੇ ਚੇਅਰਮੈਨ ਮਨੋਹਰ ਲਾਲ ਕਲੋਹੀਆ, ਵਾਈਸ ਚੇਅਰਮੈਨ ਬਲਦੇਵ ਸਚਦੇਵਾ, ਸਕੱਤਰ ਮੁਹੰਮਦ ਤਈਅਬ ਆਈ. ਏ. ਐੱਸ., ਪ੍ਰੀਖਿਆ ਕੰਟਰੋਲਰ ਸੁਖਵਿੰਦਰ ਕੌਰ ਸਰੋਇਆ ਅਤੇ ਕੰਪਿਊਟਰ ਡਾਇਰੈਕਟਰ ਨਵਨੀਤ ਕੌਰ ਗਿੱਲ ਵਲੋਂ ਇਨ੍ਹਾਂ ਨਤੀਜਿਆਂ ਦਾ ਐਲਾਨ ਕੀਤਾ ਗਿਆ।