*ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮਜ਼ ਦਾ ਨਿਰੀਖਣ*
*ਐਸ.ਏ.ਐਸ.ਨਗਰ, ਮੋਹਾਲੀ 15 ਮਈ (ਪੰਜਾਬ ਬਿਊਰੋ):-*
*ਜ਼ਿਲ੍ਹਾ ਤੇ ਸੈਸ਼ਨ ਜੱਜ ਐਸ.ਏ.ਐਸ.ਨਗਰ, ਮੋਹਾਲੀ ਸ੍ਰੀ ਵਿਵੇਕ ਪੁਰੀ ਨੇ ਜ਼ਿਲ੍ਹੇ ਵਿੱਚ ਸਥਿਤ ਚਿਲਡਰਨ ਹੋਮਜ਼ ਜਿਨ੍ਹਾਂ ਵਿੱਚ ਜਯੋਤੀ ਸਰੂਪ ਕੰਨਿਆ ਆਸਰਾ ਟਰੱਸਟ ਖਰੜ, ਯੂਨੀਵਰਸਲ ਡਿਸਏਬਲਡ ਕੇਅਰ ਟੇਕਰ ਸੁਸਾਇਟੀ ਪਡਿਆਲਾ, ਮਾਤਾ ਗੁਜਰੀ ਸੁੱਖ ਨਿਵਾਸ ਖਾਨਪੁਰ (ਖਰੜ) ਅਤੇ ਚਿਲਡਰਨ ਹੋਮ ਦੁਸਾਰਨਾ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।*
*ਸ੍ਰੀ ਪੁਰੀ ਨੇ ਬੱਚਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਔਕੜਾਂ ਸਬੰਧੀ ਜਾਣਕਾਰੀ ਲਈ ਅਤੇ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਕਿ ਬੱਚਿਆਂ ਦੀ ਸਿਹਤ ਸੰਭਾਲ ਅਤੇ ਖਾਣ ਪੀਣ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਨਿਰੀਖਣ ਦੌਰਾਨ ਇਮਾਰਤਾਂ ਦੀ ਹਾਲਤ ਤਸੱਲੀਬਖਸ਼ ਪਾਈ ਗਈ ਅਤੇ ਬੱਚਿਆਂ ਦੇ ਖਾਣ ਲਈ ਪਰੋਸਿਆ ਜਾਣ ਵਾਲਾ ਖਾਣਾ ਵੀ ਸੰਤੁਸ਼ਟੀਜਨਕ ਪਾਇਆ ਗਿਆ।* *ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਸਕੱਤਰ ਸ੍ਰੀਮਤੀ ਸ਼ਿਖਾ ਗੋਇਲ ਵੀ ਹਾਜ਼ਰ ਸਨ।*