ਨਸ਼ਿਆਂ ਖਿਲਾਫ਼ ਜੰਗ ਨਿਰਣਾਇਕ ਮੋੜ ਉਤੇ ਪੁੱਜੀ :- ਡਿਪਟੀ ਕਮਿਸ਼ਨਰ* *ਜ਼ਿਲ੍ਹੇ ਦੀਆਂ ਹੋਰ ਰਾਜਾਂ ਨਾਲ ਲੱਗਦੀਆਂ ਹੱਦਾਂ ’ਤੇ ਵਧਾਈ ਜਾਵੇ ਚੌਕਸੀ ਅਤੇ ਡੈਪੋ ਤੇ ਬਡੀ ਲਈ ਟੀਚੇ ਨਿਰਧਾਰਤ ਕੀਤੇ ਜਾਣ

ਐਸ.ਏ.ਐਸ.ਨਗਰ, ਮੋਹਾਲੀ 2 ਜੁਲਾਈ :-

*ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰ ਵੱਲੋਂ ਬਣਾਈ ਗਈ ਨੀਤੀ ਤਹਿਤ ਕਾਇਮ ਜ਼ਿਲ੍ਹਾ ਮਿਸ਼ਨ ਟੀਮ ਦੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ ਵਿੱਚ ਸ਼ਾਮਲ ਹੋਏ ਟੀਮ ਮੈਂਬਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਸ਼ਿਆਂ ਖਿਲਾਫ਼ ਵਿੱਢੀ ਗਈ ਜੰਗ ਨਿਰਣਾਇਕ ਮੋੜ ਉਤੇ ਪੁੱਜ ਗਈ ਹੈ। ਉਨ੍ਹਾਂ ਇਸ ਜੰਗ ਨੂੰ ਜਿੱਤਣ ਲਈ ਠੋਸ ਰਣਨੀਤੀ ਤਿਆਰ ਕਰ ਕੇ ਸਖ਼ਤ ਕਦਮ ਚੁੱਕਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਬੈਂਸ, ਐਸ.ਪੀ. (ਹੈੱਡਕੁਆਰਟਰ) ਗੁਰਸੇਵਕ ਸਿੰਘ ਬਰਾੜ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਵੀ ਮੌਜੂਦ ਸਨ।*
*ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਜ਼ਿਲ੍ਹਾ ਮਿਸ਼ਨ ਟੀਮ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਤਿੰਨ ਬਿੰਦੂਆਂ ਐਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਜਿਹੀਆਂ ਥਾਵਾਂ ਦੀ ਪਛਾਣ ਕੀਤੀ ਜਾਵੇ, ਜਿੱਥੇ ਨਸ਼ਾ ਵਿਕਦਾ ਹੈ ਅਤੇ ਜ਼ਿਲ੍ਹੇ ਦੀਆਂ ਦੂਜੇ ਰਾਜਾਂ ਨਾਲ ਲੱਗਦੀਆਂ ਹੱਦਾਂ ’ਤੇ ਚੌਕਸੀ ਵਧਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ ਤਾਂ ਜੋ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਨਸ਼ੇ ਨੂੰ ਰੋਕਿਆ ਜਾ ਸਕੇ। ਇਸੇ ਨਾਲ ਹੀ ਜ਼ਿਲ੍ਹੇ ਦੇ ਝੁੱਗੀ-ਝੌਪੜੀ ਵਾਲੇ ਖੇਤਰਾਂ, ਜਿੱਥੇ ਨਸ਼ਾ ਵੇਚਿਆ ਜਾਂਦਾ ਹੈ, ਦੀ ਸ਼ਨਾਖਤ ਕਰ ਕੇ ਉਥੇ ਹੁੰਦੀ ਨਸ਼ੇ ਦੀ ਵਿਕਰੀ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ।*

*ਸ੍ਰੀ ਦਿਆਲਨ ਨੇ ਕਿਹਾ ਕਿ ਸਬ ਡਿਵੀਜ਼ਨ ਪੱਧਰ ’ਤੇ ਐਸ.ਡੀ.ਐਮ. ਐਕਸ਼ਨ ਪਲਾਨ ਤਹਿਤ ਕੰਮ ਕਰਨ ਅਤੇ ਪਿੰਡ ਪੱਧਰ ’ਤੇ ਵਿਲੇਜ ਮਿਸ਼ਨ ਟੀਮਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਨਿਗਰਾਨ ਕਮੇਟੀਆਂ ਬਣਾ ਕੇ ਨਸ਼ਿਆਂ ਖਿਲਾਫ਼ ਇਸ ਜੰਗ ਨੂੰ ਅੱਗੇ ਵਧਾਇਆ ਜਾਵੇ। ਵਿਲੇਜ ਮਿਸ਼ਨ ਟੀਮਾਂ ਵਿੱਚ ਪੰਚਾਇਤ ਸਕੱਤਰਾਂ ਤੋਂ ਇਲਾਵਾ ਆਂਗਨਵਾੜੀ ਵਰਕਰਾਂ ਨੂੰ ਵੀ ਸ਼ਾਮਲ ਕੀਤਾ ਜਾਵੇ ਤੇ ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਬਾਕਾਇਦਾ ਟਰੇਨਿੰਗ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ਾ ਮੁਕਤ ਪਿੰਡਾਂ/ਖੇਤਰਾਂ ਬਾਰੇ ਵਿਵਹਾਰਕ ਅੰਕੜੇ ਇਕੱਠੇ ਕਰਨ ਅਤੇ ਜੇ ਇਨ੍ਹਾਂ ਪਿੰਡਾਂ/ਖੇਤਰਾਂ ਵਿੱਚ ਕੋਈ ਨਸ਼ਾ ਪੀੜਤ ਮਿਲਦਾ ਹੈ ਤਾਂ ਉਸ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣ ਲਈ ਉਪਰਾਲੇ ਕਰਨ ਤਾਂ ਜੋ ਇਨ੍ਹਾਂ ਨਸ਼ਾ ਮੁਕਤ ਪਿੰਡਾਂ/ਖੇਤਰਾਂ ਦੀ ਗਿਣਤੀ ਨੂੰ ਕਾਇਮ ਰੱਖਣ ਤੋਂ ਇਲਾਵਾ ਭਵਿੱਖ ਵਿੱਚ ਵਧਾਇਆ ਜਾ ਸਕੇ।*
*ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਨਸ਼ਾ ਛੱਡਣ ਲਈ 25 ਦਿਨ ਲਗਾਤਾਰ ਆਉਣ ਵਾਲੇ ਮਰੀਜ਼ਾਂ ’ਤੇ ਨਸ਼ਾ ਛੱਡਣ ਤੋਂ ਬਾਅਦ ਵੀ ਨਜ਼ਰ ਰੱਖੀ ਜਾਵੇ ਅਤੇ ਨਸ਼ਾ ਮੁਕਤੀ ਤੇ ਓਟ ਸੈਂਟਰਾਂ ਵਿੱਚ ਇਨਫਰਾਸਟਰਕਚਰ ਸਬੰਧੀ ਮੁਸ਼ਕਲਾਂ ਨੂੰ ਜਲਦੀ ਦੂਰ ਕੀਤਾ ਜਾਵੇ। ਨਾਲ ਹੀ ਡੈਪੋ ਅਤੇ ਬਡੀ ਲਈ ਟੀਚੇ ਨਿਰਧਾਰਤ ਕੀਤੇ ਜਾਣ ਤਾਂ ਜੋ ਨਸ਼ਿਆਂ ਖਿਲਾਫ਼ ਲੜਾਈ ਵਿੱਚ ਉਨ੍ਹਾਂ ਦੇ ਪ੍ਰਭਾਵ ਨੂੰ ਹੋਰ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸ਼ਹਿਰਾਂ ਵਿੱਚ ਮੁਹੱਲਾਵਾਰ ਖੇਡ ਮੁਕਾਬਲੇ ਅਤੇ ਪਿੰਡਾਂ ਵਿੱਚ ਟੂਰਨਾਮੈਂਟ ਕਰਵਾਏ ਜਾਣ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖਲ ਨਸ਼ਾ ਪੀੜਤਾਂ ਨੂੰ ਖੇਡਾਂ ਦੀ ਸਿਖਲਾਈ ਦਿੱਤੀ ਜਾਵੇ।* *ਲੋਕਾਂ ਨੂੰ ਨੁੱਕੜ ਨਾਟਕਾਂ ਅਤੇ ਸੈਮੀਨਾਰਾਂ ਰਾਹੀਂ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾਵੇ ਅਤੇ ਕਾਲਜਾਂ ਵਿੱਚ ਨਸ਼ਾ ਛੱਡ ਚੁੱਕੇ ਵਿਅਕਤੀਆਂ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਸਾਂਝੀਆਂ ਕੀਤੀਆਂ ਜਾਣ ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਦੇ ਇਸ ਕੋਹੜ ਤੋਂ ਦੂਰ ਰੱਖਿਆ ਜਾ ਸਕੇ।*
*ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਵੀ ਇਸ ਲੜਾਈ ਵਿੱਚ ਸ਼ਾਮਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਬਾਕਸ ਲਾਇਆ ਜਾਵੇਗਾ, ਜਿਸ ਵਿੱਚ ਕੋਈ ਵੀ ਨਸ਼ਿਆਂ ਦੀ ਵਿਕਰੀ ਸਬੰਧੀ ਸੂਚਨਾ ਲਿਖ ਕੇ ਪਾ ਸਕੇਗਾ। ਇਸ ਤੋਂ ਇਲਾਵਾ ਨਸ਼ਿਆਂ ਖਿਲਾਫ਼ ਵਿੱਢੀ ਇਸ ਮੁਹਿੰਮ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀ/ਕਰਮਚਾਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ।*
*ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ. ਖਰੜ ਸ੍ਰੀ ਵਿਨੋਦ ਬਾਂਸਲ, ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਰਵਿੰਦਰ ਸਿੰਘ, ਜ਼ਿਲ੍ਹਾ ਖੇਡ ਅਫਸਰ ਸ੍ਰੀ ਸੁਰਜੀਤ ਸਿੰਘ, ਜ਼ਿਲ੍ਹਾ ਮੈਡੀਕਲ ਅਫਸਰ ਡਾ. ਰਮੇਸ਼ ਸਿੰਗਲਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰਵਿੰਦਰ ਕੌਰ, ਆਰ.ਐਮ.ਓ. ਡਾ. ਜਗਜੀਤ ਸਿੰਘ, ਐਮ.ਓ. ਡਾ. ਗੁਰਮਨ ਸਿੰਘ ਸਮੇਤ ਹੋਰ ਵੀ ਅਧਿਕਾਰੀ ਮੌਜੂਦ ਸਨ।*

Published by Complaint against Fraud

Mera name ........ha main un help less logon k liye ye rasta banana chahta hun jo log un logon k hath main fas gye hain kisi bhi trah k froud main proper action Liya jayega

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google photo

You are commenting using your Google account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s

%d bloggers like this: