ਬ੍ਰਹਮ ਮਹਿੰਦਰਾ ਵੱਲੋਂ 20 ਨਵੇਂ ਫਾਇਰ ਟੈਂਡਰਾਂ ਨੂੰ ਹਰੀ ਝੰਡੀ, ਕੁੱਲ ਗਿਣਤੀ 206 ਤੇ ਪੁੱਜੀ* *–ਸੁਲਤਾਨਪੁਰ ਲੋਧੀ ਨੂੰ ਵਿਸ਼ੇਸ਼ ਫਾਇਰ ਟੈਂਡਰ ਦਿੱਤਾ* *–800 ਫਾਇਰ ਕਰਮੀਆਂ ਦੀ ਭਰਤੀ ਜਲਦ ਹੋਵੇਗੀ :- ਬ੍ਰਹਮ ਮਹਿੰਦਰਾ

ਚੰਡੀਗੜ, 5 ਜੁਲਾਈ :-*

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਸੂਬੇ ਵਿੱਚ ਫਾਇਰ ਸੇਵਾਵਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦਿਆਂ 20 ਨਵੇਂ ਫਾਇਰ ਟੈਂਡਰਾਂ ਨੂੰ ਸ਼ਾਮਲ ਕੀਤਾ ਗਿਆ। ਅੱਜ ਇਥੇ ਸੈਕਟਰ-35 ਸਥਿਤ ਪੰਜਾਬ ਮਿਉਸਪਲ ਭਵਨ ਵਿਖੇ ਸ੍ਰੀ ਮਹਿੰਦਰਾ ਨੇ ਇਨਾਂ ਨਵੇਂ 20 ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।*
*ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸ਼ਹਿਰ/ਕਸਬਾ ਵਾਸੀਆਂ ਦੀ ਮੰਗ, ਸਥਾਨਕ ਵਸੋਂ ਅਤੇ ਸਥਾਨਕ ਸਨਅਤਾਂ ਦੀਆਂ ਜ਼ਰੂਰਤਾਂ ਮੁਤਾਬਕ ਇਨਾਂ ਨਵੇਂ 20 ਫਾਇਰ ਟੈਂਡਰਾਂ ਨੂੰ ਸ਼ਹਿਰ/ਕਸਬੇ ਅਲਾਟ ਕੀਤੇ ਜਾਣਗੇ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਸੁਲਤਾਨਪੁਰ ਲੋਧੀ ਲਈ ਵਿਸ਼ੇਸ਼ ਤੌਰ ’ਤੇ ਫਾਇਰ ਟੈਂਡਰ ਭੇਜਿਆ ਗਿਆ ਹੈ। ਫਾਇਰ ਸੇਵਾਵਾਂ ਲਈ ਇਸ ਤੋਂ ਪਹਿਲਾਂ 186 ਫਾਇਰ ਟੈਂਡਰ ਮੌਜੂਦ ਸਨ ਅਤੇ ਅੱਜ ਨਵੇਂ ਸ਼ਾਮਲ ਕੀਤੇ 20 ਫਾਇਰ ਟੈਂਡਰਾਂ ਨੂੰ ਮਿਲਾ ਕੇ ਕੁੱਲ ਗਿਣਤੀ 206 ਹੋ ਗਈ।*
*ਸ੍ਰੀ ਮਹਿੰਦਰਾ ਨੇ ਕਿਹਾ ਕਿ ਸੂਬੇ ਵਿੱਚ ਅੱਗ ਲੱਗਣ ਦੀਆਂ ਵਾਰਦਾਤਾਂ ਨਾਲ ਨਜਿੱਠਣ ਲਈ ਫਾਇਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 800 ਨਵੇਂ ਫਾਇਰ ਕਰਮੀਆਂ ਦੀ ਭਰਤੀ ਜਲਦ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਫਾਇਰ ਸੇਫਟੀ ਸਬੰਧੀ ਵੱਡੀ ਰਾਹਤ ਦਿੰਦਿਆਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਿਸੇ ਵੀ ਇਮਾਰਤ ਲਈ ਫਾਇਰ ਸੇਫਟੀ ਬਾਰੇ ਇਤਰਾਜ਼ਹੀਣਤਾ ਸਰਟੀਫਿਰੇਟ (ਐਨ.ਓ.ਸੀ.) ਹਾਸਲ ਕਰਨ ਲਈ ਕਿਸੇ ਦਫਤਰ ਜਾਣ ਦੀ ਲੋੜ ਨਹੀਂ, ਸਗੋਂ ਇਹ ਸਰਟੀਫਿਕੇਟ ਆਨਲਾਈਨ ਹਾਸਲ ਕੀਤਾ ਜਾ ਸਕਦਾ ਹੈ।*
*ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਸ ਮੌਕੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਵੱਡੀ ਇਕੱਤਰਤਾ ਵਾਲੀ ਥਾਂ ਜਿਵੇਂ ਕਿ ਮਲਟੀਪਲੈਕਸ, ਮੈਰਿਜ ਪੈਲੇਸ, ਕੋਚਿੰਗ ਸੈਂਟਰ, ਵਿਦਿਅਕ ਸੰਸਥਾਵਾਂ ਜਾਂ ਸਨਅਤਾਂ ਆਦਿ ਵਿੱਚ ਨੈਸ਼ਨਲ ਬਿਲਡਿੰਗ ਕੋਡ (ਐਨ.ਬੀ.ਸੀ.) ਦੇ ਦਿਸ਼ਾਂ ਨਿਰਦੇਸ਼ਾਂ ਦੀ ਹਰ ਹੀਲੇ ਪਾਲਣਾ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਇਨਾਂ ਦੀ ਪਾਲਣਾ ਲਈ ਵਿਭਾਗ ਵੱਲੋਂ ਉਨਾਂ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਕਿਸੇ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਹੋਵੇਗਾ ਅਤੇ ਐਨ.ਬੀ.ਸੀ. ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਵੇਗੀ। ਇਸ ਮੌਕੇ ’ਤੇ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਕਰਨੇਸ਼ ਸ਼ਰਮਾ ਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।*

Published by Complaint against Fraud

Mera name ........ha main un help less logon k liye ye rasta banana chahta hun jo log un logon k hath main fas gye hain kisi bhi trah k froud main proper action Liya jayega

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google photo

You are commenting using your Google account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s

%d bloggers like this: