ਚੰਡੀਗੜ•, 20 ਜੁਲਾਈ:
ਸ੍ਰੀ ਮੋਹਨ ਲਾਲ ਸੂਦ ਨੇ ਅੱਜ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਉਨ ਨੇ ਆਪਣਾ ਆਹੁਦਾ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ‘ਚ ਸੰਭਾਲਿਆ। ਸਰਕਾਰੀ ਸੇਵਾ ਤੋਂ ਬਤੌਰ ਐਸ.ਈ. ਸੇਵਾ ਮੁਕਤ ਹੋਣ ਉਪਰੰਤ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ‘ਚ ਸਰਗਰਮ ਸ੍ਰੀ ਸੂਦ ਨੇ ਅਹੁਦਾ ਸੰਭਾਲਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਦਾ ਬਤੌਰ ਚੇਅਰਮੈਨ ਦੀ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ।