ਬਿਜਲੀ ਦਰਾਂ ਘਟਾਉਣ ਦੀ ਚੇਤਾਵਨੀ ਨਾਲ ‘ਆਪ’ ਵੱਲੋਂ ਬਿਜਲੀ ਅੰਦੋਲਨ-2 ਵਿੱਢਣ ਦਾ ਐਲਾਨ

ਬਿਜਲੀ ਬਿੱਲਾਂ ਦੇ ਨਾਮ ‘ਤੇ ਲੋਕਾਂ ਦੀ ਅੰਨ੍ਹੀ ਲੁੱਟ ਕਰ ਰਹੀ ਹੈ ਕੈਪਟਨ ਸਰਕਾਰ- ਅਮਨ ਅਰੋੜਾ, ਮੀਤ ਹੇਅਰ
ਲੋਕਾਂ ਦੀਆਂ ਜੇਬਾਂ ‘ਚੋਂ ਹੀ ਕੀਤੀ ਜਾ ਰਹੀ ਹੈ ਬਿਜਲੀ ਸਬਸਿਡੀ ਦੀ ਪੂਰਤੀ

ਚੰਡੀਗੜ੍ਹ, 5 ਜੂਨ –ਆਮ ਆਦਮੀ ਪਾਰਟੀ (ਆਪ) ਪੰਜਾਬ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਬਿਜਲੀ ਬਿੱਲਾਂ ਰਾਹੀਂ ਕੀਤੀ ਜਾ ਰਹੀ ਅੰਨ੍ਹੀ ਲੁੱਟ ਖ਼ਿਲਾਫ਼ ਦੁਬਾਰਾ ਫਿਰ ਸੂਬਾ ਪੱਧਰੀ ‘ਬਿਜਲੀ ਅੰਦੋਲਨ-2’ ਵਿੱਢੇਗੀ। ਇਹ ਫ਼ੈਸਲਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਵਿਧਾਇਕਾਂ ਦੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨਾਲ ਐਤਵਾਰ ਨੂੰ ਦਿੱਲੀ ‘ਚ ਹੋਈ ਬੈਠਕ ਦੌਰਾਨ ਲਿਆ ਗਿਆ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਮੀਤ ਹੇਅਰ ਨੇ ਇਹ ਜਾਣਕਾਰੀ ਦਿੱਤੀ ਹੈ।
ਅਮਨ ਅਰੋੜਾ ਨੇ ਦੱਸਿਆ ਕਿ ਸੱਤਾ ‘ਚ ਆਉਣ ਉੁਪਰੰਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਬਿਜਲੀ ਦੇ ਵਾਰ-ਵਾਰ ਰੇਟ ਵਧਾ ਰਹੀ ਹੈ। ਲੋਕਾਂ ਨੂੰ ਇੱਕ ਵਾਰ ਫਿਰ ਧੋਖਾ ਦੇ ਕੇ ਲੋਕ ਸਭਾ ਚੋਣਾਂ ਲੰਘਦਿਆਂ ਹੀ ਦੁਬਾਰਾ ਬਿਜਲੀ ਦਰਾਂ ਵਧਾ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਦੇ ਲੋਕਾਂ ਵੱਲੋਂ ਕਾਂਗਰਸ ਨੂੰ 8 ਸੀਟਾਂ ਜਿਤਾਉਣ ਦਾ ‘ਤੋਹਫ਼ਾ’ ਕੈਪਟਨ ਸਰਕਾਰ ਨੇ ਦੇ ਦਿੱਤਾ ਹੈ।
ਤਾਜ਼ਾ ਵਧਾਈਆਂ ਦਰਾਂ ਦੇ ਮੱਦੇਨਜ਼ਰ ‘ਆਪ’ ਵਿਧਾਇਕਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਬੈਠਕ ਰੱਖੀ ਸੀ, ਕਿਉਂਕਿ ਜਿੱਥੇ ਪੰਜਾਬ ਪੂਰੇ ਦੇਸ਼ ਨਾਲੋਂ ਮਹਿੰਗੀ ਬਿਜਲੀ ਆਪਣੇ ਖਪਤਕਾਰਾਂ ਨੂੰ ਦੇ ਰਿਹਾ ਹੈ, ਉੱਥੇ ਕੇਜਰੀਵਾਲ ਸਰਕਾਰ ਦਿੱਲੀ ‘ਚ ਸਭ ਤੋਂ ਸਸਤੀ ਬਿਜਲੀ ਦੇ ਰਹੀ ਹੈ।
ਅਮਨ ਅਰੋੜਾ ਨੇ ਦੱਸਿਆ ਕਿ ਇਸ ਪੂਰੇ ਗੋਰਖ-ਧੰਦੇ ਬਾਰੇ ਅਰਵਿੰਦ ਕੇਜਰੀਵਾਲ ਨੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ 2015 ‘ਚ ਉਨ੍ਹਾਂ ਦੀ ਸਰਕਾਰ ਬਣਨ ਤੋਂ ਪਹਿਲਾਂ ਦਿੱਲੀ ‘ਚ ਵੀ ਬਿਜਲੀ ਬਿੱਲਾਂ ਦੇ ਨਾਂ ‘ਤੇ ਬਿਜਲੀ ਖਪਤਕਾਰਾਂ ਦੀ ਓਵੇਂ ਹੀ ਲੁੱਟ ਜਾਰੀ ਸੀ, ਜਿਵੇਂ ਹੁਣ ਪੰਜਾਬ ‘ਚ ਚੱਲ ਰਹੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਆਪਣੇ ਕਰੀਬ ਢਾਈ ਸਾਲ ਦੇ ਕਾਰਜਕਾਲ ਦੌਰਾਨ ਜਿੱਥੇ ਬਿਜਲੀ ਦੇ 5 ਵਾਰ ਸਿੱਧੇ ਤੌਰ ‘ਤੇ ਰੇਟ ਵਧਾਏ ਹਨ, ਉੱਥੇ ਦਿੱਲੀ ‘ਚ ਕੇਜਰੀਵਾਲ ਸਰਕਾਰ ਨੇ ਬਿਜਲੀ ਦਰਾਂ ਵਧਾਉਣ ਦੀ ਥਾਂ ਘਟਾਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਰਲ ਚੁੱਕੀ ਹੈ।
ਅਮਨ ਅਰੋੜਾ ਨੇ ਤਾਜ਼ਾ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕੈਪਟਨ ਸਰਕਾਰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਜਾਂਦੇ ਪ੍ਰਤੀ ਯੂਨਿਟ ਭਾਅ ਨਾਲੋਂ ਕਰੀਬ 20 ਫ਼ੀਸਦੀ ਜ਼ਿਆਦਾ ਰੇਟ ਸਾਰੇ ਘਰੇਲੂ ਅਤੇ ਵਪਾਰਕ-ਉਦਯੋਗਿਕ ਬਿਜਲੀ ਖਪਤਕਾਰਾਂ ਕੋਲੋਂ ਵਸੂਲ ਰਹੀ ਹੈ। ਵੱਖ-ਵੱਖ ਟੈਕਸਾਂ ਅਤੇ ਸੈਸ ਦੇ ਨਾਂ ‘ਤੇ ਇਕੱਠੀ ਕੀਤੀ ਜਾਂਦੀ ਸਾਲਾਨਾ 3500 ਕਰੋੜ ਰੁਪਏ ਦੀ ਇਸ ਰਾਸ਼ੀ ਨੂੰ ਬਿਜਲੀ ਸਬਸਿਡੀ ਦੀ ਪੂਰਤੀ ਲਈ ਹੀ ਵਰਤਿਆ ਜਾ ਰਿਹਾ ਹੈ। ਅਰਥਾਤ ਬਿਜਲੀ ਖਪਤਕਾਰਾਂ ਦੀ ਹੀ ਖੱਬੀ ਜੇਬ ‘ਚੋਂ ਪੈਸਾ ਕੱਢ ਕੇ ਸੱਜੀ ਜੇਬ ‘ਚ ਪਾਇਆ ਜਾ ਰਿਹਾ ਹੈ ਅਤੇ ਸਬਸਿਡੀ ਦੇਣ ਦੀ ਫੋਕੀ ਵਾਹ-ਵਾਹ ਖੱਟੀ ਜਾ ਰਹੀ ਹੈ।
ਅਮਨ ਅਰੋੜਾ ਅਤੇ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਬੇਹੱਦ ਗੰਭੀਰ ਮੁੱਦੇ ‘ਤੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਮਿਲੇਗੀ ਅਤੇ ਲਿਖੇਗੀ, ਜੇਕਰ ਸਰਕਾਰ ਨੇ ਸਕਾਰਾਤਮਿਕ ਹੁੰਗਾਰਾ ਨਾ ਦਿੱਤਾ ਤਾਂ ‘ਬਿਜਲੀ ਅੰਦੋਲਨ-2’ ਦੇ ਰੂਪ ‘ਚ ਸੂਬਾ ਪੱਧਰੀ ਸੰਘਰਸ਼ ਵਿੱਢੇਗੀ ਅਤੇ ਸਰਕਾਰ ਦੇ ਉਸੇ ਤਰ੍ਹਾਂ ਨੱਕ ‘ਚ ਦਮ ਕਰ ਦੇਵੇਗੀ। ਜਿਵੇਂ ਪਹਿਲੇ ‘ਬਿਜਲੀ ਅੰਦੋਲਨ’ ਰਾਹੀਂ ਸਰਕਾਰ ਨੂੰ ਦਲਿਤ ਵਰਗਾਂ ਨੂੰ ਬਿਜਲੀ ਮੁਆਫ਼ੀ ਲਈ ਲਗਾਈਆਂ ਸ਼ਰਤਾਂ ਹਟਾਉਣ ਅਤੇ ਆਮ ਲੋਕਾਂ ਦੇ ਹਜ਼ਾਰਾਂ-ਲੱਖਾਂ ਰੁਪਏ ਦੇ ਆਏ ਗ਼ਲਤ ਬਿਜਲੀ ਬਿੱਲਾਂ ਨੂੰ ਠੀਕ ਕਰਨ ਲਈ ਮਜਬੂਰ ਕਰ ਦਿੱਤਾ ਸੀ।

ਆਸਟ੍ਰੇਲੀਆ ‘ਚ ਅੰਨ੍ਹੇਵਾਹ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਮੈਲਬੌਰਨ, 5 ਜੂਨ – ਆਸਟ੍ਰੇਲੀਆ ਦੇ ਡਾਰਵਿਨ ਸ਼ਹਿਰ ਵਿਚ ਅੱਜ ਇੱਕ ਵਿਅਕਤੀ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 4 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਪੁਲਿਸ ਨੇ ਇਸ ਗੋਲੀਬਾਰੀ ਦੇ ਸਬੰਧ ਵਿਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

जिला मोहाली में मुस्लिम भाईचारे की मिसाल

ਅੱਜ ਪਿੰਡ ਸਨੇਟਾ ਵਿਖੇ ਸਮੂਹ ਮੁਸਲਿਮ ਭਾਈਚਾਰੇ ਨੇ ਬਖਸ਼ਿਸ਼ ਦੇ ਮਹੀਨੇ ਰਮਜ਼ਾਨ ਵਿੱਚ ਇੱਕ ਮਹੀਨਾ ਰੋਜ਼ੇ ਰੱਖਣ ਤੋਂ ਬਾਅਦ,,,,,,,, ਡਾ
ਅਨਵਰ ਹੂਸੈਨ ਚੇਅਰਮੈਨ ਘੱਟ ਗਿਣਤੀਆਂ ਕਾਂਗਰਸ ਜ਼ਿਲ੍ਹਾ ਮੁਹਾਲੀ ਅਤੇ ਪ੍ਰਧਾਨ ਰੌਸ਼ਨ ਅਲੀ ,ਖ਼ਜ਼ਾਨਚੀ ਅਹਿਲਕਾਰ ,ਐਸ ਹਮੀਦ ਅਲੀ, ਮੁਹੰਮਦ ਸਲੀਮ, ਰੋਨੀ ਖਾਨ ,ਅਜੈਬ ਖਾਨ,ਨਵਾਬ ਅਲੀ, ਕਮਲ ਖਾਨ ,ਸੁਲੇਮਾਨ ਭੱਟ, ਰੂਪਾ ਖਾਨ,ਕਾਕਾ ਖਾਨ,ਤੁਫੈਲ ਖਾਨ ਅਤੇ ਨੇੜਲੇ ਪਿੰਡ ਸੁਖਗੜ, ਢੇਲਪੁਰ ਗਡਾਣਾ, ਬਠਲਾਣਾ ਰਾਏਪੁਰ ਕਲਾਂ,ਤੇ ਹੋਰ ਇਲਾਕੇ ਦੇ ਕਈ ਹੋਰ ਪਿੰਡਾਂ ਦੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਅੱਜ ਈਦ-ਓਲ-ਫਿਤਰ ਦੀ ਨਮਾਜ਼ ਇਮਾਮ ਸਾਹਿਬ ਹਕੀਮ ਬੁਰਹਾਨ ਦੇ ਪਿੱਛੇ ਪਿੰਡ ਸਨੇਟਾ ਵਿਖੇ ਅਦਾ ਕੀਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਅਤੇ ਦੇਸ਼ ਦੀ ਸੁਰੱਖਿਆ ਅਤੇ ਸਲਾਮਤੀ ਲਈ ਦੁਆ ਮੰਗੀ ਗਈ ਇਸ ਮੌਕੇ ਪਿੰਡ ਦੇ ਸਰਪੰਚ ਭਗਤ ਰਾਮ ਨੇ ਸਮੁੱਚੀ ਪੰਚਾਇਤ ਸਮੇਤ ਮੁਸਲਮਾਨ ਭਾਈਚਾਰੇ ਦੇ ਈਦ ਦੇ ਫੰਕਸ਼ਨ ਵਿੱਚ ਸ਼ਿਰਕਤ ਕੀਤੀ ਹੈ ਅਤੇ ਮੁਸਲਮਾਨ ਭਾਈਚਾਰੇ ਵੱਲੋਂ ਪਿੰਡ ਦੇ ਸਰਪੰਚ ਭਗਤ ਰਾਮ ਜੀ ਦਾ ਅਤੇ ਸਮੁੱਚੀ ਪੰਚਾਇਤ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

ਪੰਜਾਬ ‘ਚ ਮੰਤਰੀਆਂ ਦੇ ਵਿਭਾਗਾਂ ‘ਚ ਜਲਦ ਹੋ ਸਕਦਾ ਹੈ ਫੇਰਬਦਲ

मोहाली, 5 ਜੂਨ – ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਹਨਾਂ ਦੇ ਵਿਧਾਨ ਸਭਾ ਖੇਤਰ ਵਿਚ ਚੰਗੇ ਨਤੀਜੇ ਨਹੀਂ ਆਏ ਤਾਂ ਉਹਨਾਂ ਦੇ ਉਪਰ ਕਾਰਵਾਈ ਹੋ ਸਕਦੀ ਹੈ। ਇਸੇ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਦੇ ਵਿਰੁੱਧ ਬਿਆਨਬਾਜੀ ਸ਼ੁਰੂ ਕਰ ਦਿੱਤੀ ਸੀ, ਜਿਸ ਦਾ ਮੁੱਖ ਮੰਤਰੀ ਦੇ ਨਾਲ ਕਈ ਮੰਤਰੀਆਂ ਨੇ ਵਿਰੋਧ ਕੀਤਾ ਸੀ। ਇਸ ਦੇ ਅਧੀਨ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਨਾ ਜਿਤਾ ਪਾਉਣ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਦੇ ਵਿਰੁੱਧ ਕਾਰਵਾਈ ਦਾ ਮਨ ਬਣਾ ਲਿਆ ਹੈ।
ਜਾਣਕਾਰੀ ਅਨੁਸਾਰ ਇਸ ਅਧੀਨ ਕੁਝ ਮੰਤਰੀਆਂ ਦੇ ਵਿਭਾਗਾਂ ਨੂੰ ਬਦਲਿਆ ਜਾ ਰਿਹਾ ਹੈ। ਇਸ ਵਿਚ ਪ੍ਰਮੁੱਖ ਰੂਪ ਨਾਲ ਨਵਜੋਤ ਸਿੰਘ ਸਿਧੂ ਹਨ। ਨਵਜੋਤ ਸਿੱਧੂ ਦਾ ਵਿਭਾਗ ਬਦਲਣ ਦਾ ਐਲਾਨ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਦੇ ਨਾਲ ਹੀ ਕਰ ਦਿੱਤਾ ਸੀ। ਮੰਨਿਆ ਜਾ ਰਿਹਾ ਸੀ ਕਿ ਮੁੱਖ ਮੰਤਰੀ ਕੇਵਲ ਇਸ ਗੱਲ ਦਾ ਇੰਤਜਾਰ ਕਰ ਰਹੇ ਸਨ ਕਿ ਸਿੱਧੂ ਦਾ ਵਿਭਾਗ ਬਦਲਣ ਨੂੰ ਲੈ ਕੇ ਪਾਰਟੀ ਹਾਈਕਮਾਨ ਵਲੋਂ ਕੀ ਪ੍ਰਤੀਕਿਰਿਆ ਆਉਂਦੀ ਹੈ। ਹਾਲਾਂਕਿ ਕਾਂਗਰਸ ਦੀ ਨੀਤੀ ਦੇ ਅਨੁਸਾਰ ਮੰਤਰੀਆਂ ਦੇ ਵਿਭਾਗ ਬਦਲਣ ਦਾ ਅਧਿਕਾਰ ਮੁੱਖ ਮੰਤਰੀ ਦੇ ਕੋਲ ਹੀ ਹੁੰਦਾ ਹੈ।
ਪੰਜਾਬ ਦੇ ਛੇ ਕੈਬਨਿਟ ਮੰਤਰੀਆਂ ਮਨਪ੍ਰੀਤ ਬਾਦਲ, ਨਵਜੋਤ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਸੁੰਦਰ ਸ਼ਾਮ ਅਰੋੜਾ, ਅਰੁਣਾ ਚੌਧਰੀ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਹਲਕੇ ਵਿਚ ਕਾਂਗਰਗ ਦੇ ਉਮੀਦਵਾਰਾਂ ਨੂੰ ਲੀਡ ਨਹੀਂ ਮਿਲੀ ਸੀ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਇਸ ਵਿਚੋਂ ਕੁਝ ਮੰਤਰੀਆਂ ਦੇ ਵਿਭਾਗਾਂ ਨੂੰ ਜਲਦ ਬਦਲ ਸਕਦੇ ਹਨ।

Punjab and Haryana High Court Order

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹੁਕਮ ਜਾਰੀ ਵਿਧਾਇਕ ਦਵਿੰਦਰ ਘੁਬਾਇਅਾ ਉਮਰ ਮਾਮਲੇ ਵਿਚ ਸਕੂਲ ਪ੍ਰਿੰਸੀਪਲ ਅਤੇ ਡਾਕਟਰ ਤਲਬ26 ਜੁਲਾਈ 2019 ਨੂੰ ਪੱਖ ਰੱਖਣਗੇ ਇਹ ਅਧਿਕਾਰੀ ਆਪਣਾ ਪੱਖ ਸੁਰਜੀਤ ਕੁਮਾਰ ਜਿਆਨੀ ਵੱਲੋਂ ਦਾਖਲ ਕੀਤੀ ਗਈ ਸੀ ਸਿਵਲ ਰਿੱਟ ਪਟੀਸ਼ਨ

ਚੰਡੀਗੜ੍ਹ / ਫ਼ਾਜ਼ਿਲਕਾ 31 ਮਈ(ਹਰਦੀਪ ਸਿੰਘ)
ਮੌਜੂਦਾ ਵਿਧਾਇਕ ਫਾਜ਼ਿਲਕਾ( ਪੰਜਾਬ) ਦਵਿੰਦਰ ਸਿੰਘ ਘੁਬਾਇਆ ਦੇ ਉਮਰ ਸਰਟੀਫਿਕੇਟ ਨੂੰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਚੱਲ ਗਏ ਮਾਮਲੇ ਸਬੰਧੀ ਅਦਾਲਤ ਨੇ ਅੱਜ ਸਕੂਲ ਪ੍ਰਿੰਸੀਪਲ ਅਤੇ ਜਲਾਲਾਬਾਦ ਸਥਿਤ ਇੱਕ ਨਿੱਜੀ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਨੂੰ ਸੰਮਨ ਜਾਰੀ ਕੀਤੇ ਹਨ ।
ਅਦਾਲਤ ਵੱਲੋਂ ਪ੍ਰਿੰਸੀਪਲ ਡੀ ਏ ਵੀ ਸੈਨੇਟਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਾਲਾਬਾਦ ਅਤੇ ਡਾਕਟਰ ਅਮਰਜੀਤ ਸਿੰਘ ਟੱਕਰ ਪ੍ਰੀਤ ਨਰਸਿੰਗ ਹੋਮ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਅਦਾਲਤ ਵਿੱਚ ਗਵਾਹੀ ਲਈ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ ।
ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਰਜੀਤ ਕੁਮਾਰ ਜਿਆਨੀ ਵੱਲੋਂ ਦਾਇਰ ਕੀਤੀ ਸਿਵਲ ਰਿਟ ਪਟੀਸ਼ਨ cm 7-E/2009 under order 16 Rule 14 ਵਿੱਚ ਦੋਸ਼ ਲਗਾਇਆ ਸੀ ਕਿ ਦਵਿੰਦਰ ਸਿੰਘ ਘੁਬਾਇਆ ਵੱਲੋਂ ਚੋਣ ਲੜਨ ਮੌਕੇ ਵਰਤਿਆ ਗਿਆ ਜਨਮ ਸਰਟੀਫਿਕੇਟ ਠੀਕ ਨਹੀਂ ਹੈ ਬਲਕਿ ਚੋਣ ਲੜਨ ਮੌਕੇ ਇਸ ਆਗੂ ਦੀ ਉਮਰ ਜਾਰੀ ਮਾਪਦੰਡਾਂ ਅਨੁਸਾਰ ਪੂਰੀ ਨਹੀਂ ਸੀ ।
ਅਦਾਲਤ ਵਿੱਚ ਅਗਲੀ ਪੇਸ਼ੀ 26 ਜੁਲਾਈ 2019 ਦੇ ਦਿਨ ਤੈਅ ਕੀਤੀ ਗਈ ਹੈ ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਹੇ ਇਸ ਮਾਮਲੇ ਉੱਪਰ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ । ਪਿਛਲੀਆਂ ਤਰੀਕਾਂ ਵਿੱਚ ਦਵਿੰਦਰ ਘੁਬਾਇਆ ਪਿਤਾ ਵੱਲੋਂ ਆਪਣੇ ਪੱਖ ਵਿੱਚ ਸਕੂਲ ਪ੍ਰਿੰਸੀਪਲ ਅਤੇ ਹਸਪਤਾਲ ਵੱਲੋਂ ਆਪਣਾ ਪੱਖ ਪੇਸ਼ ਨਾ ਕਰ ਸਕਣ ਸਬੰਧੀ ਮਾਣਯੋਗ ਅਦਾਲਤ ਦੇ ਰੁਖ਼ ਵੱਲ ਸਭ ਦਾ ਧਿਆਨ ਸੀ ।
ਪਟੀਸ਼ਨਰ ਧਿਰ ਵੱਲੋਂ ਐਡਵੋਕੇਟ ਸੁਖਬੀਰ ਸਿੰਘ ਮੱਤੇਵਾਲ ਅਤੇ ਜਗਦੀਪ ਸਿੰਘ ਗਿੱਲ ਪੇਸ਼ ਹੋਏ ।
ਐਡਵੋਕੇਟ ਵਿਨੋਦ ਚੱਡਾ , ਐਡਵੋਕੇਟ ਐੱਚ ਐੱਸ ਬਰਾੜ ਅਤੇ ਐਡਵੋਕੇਟ ਈਸ਼ ਮਹਾਜਨ ਸਾਹਮਣੇ ਤੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ।
ਇਸ ਸਬੰਧੀ ਦੋਹਾਂ ਧਿਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ਉੱਪਰ ਪੂਰਨ ਵਿਸ਼ਵਾਸ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇਗਾ ।

Barnala Jail vedio

*Big Breaking* : बरनाला जेल से एक और वीडियो हुई वायरल,
आपको बता दें कि अभी दो दिन पहले ही इसी कैदी चरणजीत सिंह चीना और तीन अन्य कैदियों की बरनाला की जेल में से वीडियो वायरल हुई थी आज वायरल हुई इस वीडियो में कैदी चरणजीत सिंह चीना जेल अधीक्षक गुरप्रीत सिंह पर इल्जाम लगा रहा है कि पैसे देने पर हर प्रकार का नशा और मोबाइल फोन आसानी से बरनाला जेल में आ जाते हैं।